2 Chronicles 35
1ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਰੀਖ਼ ਨੂੰ ਪਸਾਹ ਕੱਟਿਆ । 2ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ 3ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ । ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ । 4ਆਪਣੇ ਪਿਉ-ਦਾਦਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ 5ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪਿਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪਿਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ 6ਅਤੇ ਪਸਾਹ ਨੂੰ ਕੱਟੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ । 7ਯੋਸੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤ੍ਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ । ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ । 8ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ 9ਅਤੇ ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ । 10ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ । 11ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ 12ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ-ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਏਵੇਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ । 13ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪੁਚਾ ਦਿੱਤਾ । 14ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ, 15ਅਤੇ ਆਸਾਫ ਦੀ ਵੰਸ ਦੇ ਗਵੱਯੇ ਦਾਊਦ ਅਤੇ ਆਸਾਫ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੁਨ ਦੇ ਹੁਕਮ ਅਨੁਸਾਰ ਆਪਣੀ ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ । 16ਸੋ ਉਸ ਦਿਨ ਯੋਸੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ । 17ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ । 18ਇਹੋ ਜੇਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜੇਹੀ ਪਸਾਹ ਨਹੀਂ ਮਨਾਈ ਜਿਹੜੀ ਯੋਸੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ । 19ਇਹ ਪਸਾਹ ਯੋਸੀਯਾਹ ਦੇ ਰਾਜ ਦੇ ਅਠਾਰਵੇਂ ਸਾਲ ਮਨਾਈ ਗਈ । 20ਇਸ ਸਾਰੇ ਦੇ ਮਗਰੋਂ ਜਦ ਯੋਸੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਫਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਟਾਕਰੇ ਲਈ ਬਾਹਰ ਨਿੱਕਲਿਆ । 21ਪਰ ਉਸ ਨੇ ਉਹਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ 22ਪਰ ਤਾਂ ਵੀ ਯੋਸੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ 23ਤਾਂ ਤੀਰ ਅੰਦਾਜ਼ਾਂ ਨੇ ਯੋਸੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ 24ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪਿਉ-ਦਾਦਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ । ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਦੇ ਸੋਗ ਕੀਤਾ । 25ਯਿਰਮਿਯਾਹ ਨੇ ਯੋਸੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ 26ਅਤੇ ਯੋਸੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ ॥ 27
Copyright information for
PanULB