2 Timothy 3
1ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ । 2ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ । 3ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ । 4ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ । 5ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ । 6ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ । 7ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ । 8ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ । 9ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ । 10ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ, 11ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ । 12ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ । 13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ । 14ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ । 15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ । 16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ । ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ । 17
Copyright information for
PanULB