‏ Acts 10

1ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ । 2ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।

3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ ! 4ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ 5ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਾ ਲੈ । 6ਉਹ ਸ਼ਮਊਨ, ਜੋ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ ।

7ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ 8ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ ।

9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ 10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁੱਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ । 11ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ । 12ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ ।

13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ ! 14ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾ ਮਾੜੀ ਚੀਜ਼ ਕਦੇ ਨਹੀਂ ਖਾਧੀ । 15ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਹੀਂ ਕਹਿ ਸਕਦਾ । 16ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ ।

17ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ । 18ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ ?

19ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ । 20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ । 21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ । ਤੁਸੀਂ ਕਿਸ ਦੇ ਲਈ ਆਏ ਹੋ ?

22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ । 23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ ।

ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ ।

24ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ ।

25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ । 26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ ।

27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ । 28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ । 29ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁੱਝ ਨਾ ਆਖਿਆ ਅਤੇ ਚੱਲਿਆ ਆਇਆ । ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ ?

30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ । 31ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ । 32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ । 33ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।

34ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ । 35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ ।

36ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ । 37ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ । 38ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।

39ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ । 40ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ । 41ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ ।

42ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ । 43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।

44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ । 45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ ।

46ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋਂ ਆਖਿਆ, 47ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ । ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁੱਝ ਦਿਨ ਉੱਥੇ ਹੋਰ ਰਹੇ ।

48

Copyright information for PanULB