‏ James 4

1ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ? 2ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁੱਝ ਨਹੀਂ ਪੈਂਦਾ । ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁੱਝ ਪ੍ਰਾਪਤ ਨਹੀਂ ਕਰ ਸਕਦੇ । ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ । ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ । 3ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ ।

4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ । 5ਕੀ ਤੁਸੀਂ ਇਹ ਸਮਝਦੇ ਹੋ, ਜੋ ਪਵਿੱਤਰ-ਸ਼ਾਸਤਰ ਵਿਅਰਥ ਕਹਿੰਦਾ ਹੈ ? ਕਿ ਜਿਸ ਆਤਮਾ ਨੂੰ ਉਸ ਨੇ ਸਾਡੇ ਵਿੱਚ ਵਸਾਇਆ ਹੈ, ਕੀ ਉਹ ਅਜਿਹੀ ਲਾਲਸਾ ਕਰਦਾ ਹੈ, ਜਿਸ ਦਾ ਫਲ ਈਰਖਾ ਹੋਵੇ ?

6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ । 7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ । ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ ।

8ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ । 9ਦੁੱਖੀ ਹੋਵੋ, ਸੋਗ ਕਰੋ ਅਤੇ ਰੋਵੋ । ਤੁਹਾਡਾ ਹਾਸਾ ਸੋਗ ਵਿੱਚ ਅਤੇ ਤੁਹਾਡਾ ਅਨੰਦ ਉਦਾਸੀ ਵਿੱਚ ਬਦਲ ਜਾਵੇ । 10ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ ।

11ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ । ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l 12ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ । ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ? ।

13ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁੱਝ ਲਾਭ ਕਮਾਵਾਂਗੇ । 14ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ ! ਤੁਹਾਡਾ ਜੀਵਨ ਹੈ ਹੀ ਕੀ ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ ।

15ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ । 16ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ । ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ । ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ ।

17

Copyright information for PanULB