‏ Job 33

1ਇਸ ਲਈ ਹੇ ਅਯੂੱਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ ! 2ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ, 3ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ ।

4ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ । 5ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ !

6ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ । 7ਵੇਖ, ਮੇਰੇ ਭੈ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ ।

8ਸੱਚਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ, 9ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ ।

10ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ । 11ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ ।

12ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ ।

13ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਤਾਂ ਆਪਣੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ ! 14ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ । 15ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,

16ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ, 17ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ । 18ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ਼ ਹੋਣ ਤੋਂ ।

19ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ । 20ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲਗਦੀ ਹੈ ।

21ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ ! 22ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ ।

23ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ । 24ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ ।

25ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ । 26ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ ।

27ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ । 28ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ !

29ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ, 30ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪਰਕਾਸ਼ਤ ਹੋਵੇ ।

31ਹੇ ਅਯੂੱਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ । 32ਜੇ ਤੂੰ ਕੁੱਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ । ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ ।”

33

Copyright information for PanULB