‏ Job 40

1ਫੇਰ ਯਹੋਵਾਹ ਨੇ ਅਯੂੱਬ ਨੂੰ ਇਹ ਵੀ ਆਖਿਆ, 2“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ !

3ਤਦ ਅਯੂੱਬ ਨੇ ਯਹੋਵਾਹ ਨੂੰ ਆਖਿਆ 4ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ । 5ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦਿਆਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ !

6ਅੱਗੋਂ ਯਹੋਵਾਹ ਨੇ ਅਯੂੱਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ, 7ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ !

8ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ ? 9ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ ? ।

10ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ ! 11ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -

12ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ ! 13ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ, 14ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ !

15ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ । 16ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ !

17ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ । 18ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ ।

19ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ ! 20ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ । 21ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ ।

22ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ । 23ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ । ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ ?

24

Copyright information for PanULB