Leviticus 20
1ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 2ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ । ਦੇਸ਼ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ । 3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ । 4ਜੇਕਰ ਉਸ ਦੇਸ਼ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ, 5ਤਦ ਮੈਂ ਆਪ ਉਸ ਮਨੁੱਖ ਅਤੇ ਉਸਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਜਨਾਹ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ । 6ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਜਨਾਹ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ਼ ਕਰ ਦਿਆਂਗਾ । 7ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ । 8ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ । ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ । 9ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ । ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ । 10ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ । 11ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ । 12ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ । 13ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ । 14ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ । 15ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ । 16ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ । ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ । 17ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ ਵੇਖੇ ਅਤੇ ਉਸਦੀ ਭੈਣ ਵੀ ਉਸਦਾ ਨੰਗੇਜ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ । ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ । ਉਸ ਨੇ ਆਪਣੀ ਭੈਣ ਦਾ ਨੰਗੇਜ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ । 18ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ । 19ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ । ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ । 20ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ ਉਘਾੜਿਆ ਹੈ । ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇਔਲਾਦ ਮਰਨਗੇ । 21ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ । ਉਸ ਨੇ ਆਪਣੇ ਭਰਾ ਦਾ ਨੰਗੇਜ ਉਘਾੜਿਆ ਹੈ, ਇਸ ਲਈ ਉਹ ਬੇਔਲਾਦ ਰਹਿਣਗੇ । 22ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ਼ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ । 23ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ । 24ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ਼ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ । 25ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰਨਾ । 26ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ । ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ । ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ । 27
Copyright information for
PanULB