‏ Psalms 130

ਯਾਤਰਾ ਦਾ ਗੀਤ

1ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ, 2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ !

3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ? 4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈ ਮੰਨਿਆ ਜਾਵੇ ।

5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ । 6ਜਿੰਨਾ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ ।

7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ, ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ ।

8

Copyright information for PanULB